वेब स्टोरी

ई-पेपर

लॉग इन करें

ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਮਦਦ ਲਈ ਸੂਬਾ ਪੱਧਰ `ਤੇ ਵੀ ਹੈਲਪ ਲਾਈਨ ਨੰਬਰ 0172 2260042, 0172 2260043 ਅਤੇ ਵੱਟਸਐਪ ਨੰਬਰ +91 94787 79112 ਜਾਰੀ ਕੀਤੇ |

ਅੰਮ੍ਰਿਤਸਰ, 03 ਮਾਰਚ ( ਸੁਦਰਸ਼ਨ ਰਾਏ ) – ਖਾੜੀ ਦੇਸ਼ਾਂ ਵਿੱਚ ਜੰਗ ਕਾਰਨ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਜ਼ਿਲ੍ਹਾ ਵਾਸੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਇੱਕ ਹੈਲਪ-ਲਾਈਨ ਨੰਬਰ ਜਾਰੀ ਕੀਤਾ ਹੈ। ਇਹ ਹੈਲਪ ਲਾਈਨ ਨੰਬਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਹੈਲਪ ਲਾਈਨ ਨੰਬਰ -ਦਿਨ-ਰਾਤ ਕਾਰਜਸ਼ੀਲ ਰਹੇਗਾ ਅਤੇ ਖਾੜੀ ਦੇਸ਼ਾਂ ਵਿੱਚ ਫਸੇ ਜ਼ਿਲ੍ਹਾ ਵਾਸੀ ਅਤੇ ਉਨ੍ਹਾਂ ਦੇ ਏਥੇ ਰਹਿ ਰਹੇ ਪਰਿਵਾਰ ਇਸ ਨੰਬਰ ਉੱਪਰ ਤੁਰੰਤ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ `ਤੇ ਵੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਨੰਬਰ 0172 2260042, 0172 2260043 ਜਾਰੀ ਕੀਤੇ ਗਏ ਹਨ। ਲੋੜ ਪੈਣ `ਤੇ ਇਨ੍ਹਾਂ ਨੰਬਰਾਂ `ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਵਟਸਅੱਪ ਨੰਬਰ +91 94787 79112 `ਤੇ ਮੈਸੇਜ ਭੇਜੇ ਜਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਖਾੜੀ ਮੁਲਕਾਂ ਵਿੱਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

Leave a Comment

और पढ़ें
और पढ़ें
error: Content is protected !!